ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਛੀਵਾੜਾ ਗਾਂਧੀ ਚੌਕ ਨੇੜੇ ਐਸ.ਟੀ.ਐਫ. ਟੀਮ ਨੇ ਨਸ਼ੇ ਦੀ ਖੇਪ ਸਮੇਤ ਕੁਝ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਐਸਟੀਐਫ ਦੀ ਟੀਮ ਵੱਲੋਂ ਇਕ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ ਪਰ ਗੱਡੀ ਚ ਬੈਠੇ 4 ਨੌਜਵਾਨ ਗੱਡੀ ਨੂੰ ਉੱਥੇ ਛੱਡਕੇ ਭੱਜ ਨਿਕਲੇ ਪਰ ਟੀਮ ਦੇ ਅਧਿਕਾਰੀਆਂ ਨੇ ਕਾਫੀ ਮੁਸਤੈਦੀ ਤੋਂ ਬਾਅਦ ਉਹਨਾਂ ਨੂੰ ਕਾਬੂ ਕਰ ਲਿਆ ਗਿਆ।
ਇਹਨਾਂ ਨੌਜਵਾਨਾਂ ਕੋਲੋਂ ਨਸ਼ੇ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸੀ। ਐਸਟੀਐਫ ਦੀ ਇਹਨਾਂ ਨਸ਼ਾ ਤਸਕਰਾਂ ਦੀ ਭਾਲ ਕਾਫੀ ਸਮੇ ਤੋਂ ਸੀ ਜਿਸ ਤੋਂ ਬਾਅਦ ਉਹਨਾਂ ਨੇ ਨੌਜਵਾਨਾ ਨੂੰ ਦਬੋਚ ਲਿਆ ਫਿਲਹਾਲ ਇਹਨਾਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

