ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜਾਜ ਬਦਲਿਆ ਹੈ। ਦਸ ਦਈਏ ਕਿ ਕਈ ਥਾਵਾਂ ਤੇ ਮੀਂਹ ਪਇਆ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨ ਨਜਰ ਆ ਰਹੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਦੀਆਂ ਮੰਡੀਆਂ ‘ਚ ਕਿਸਾਨਾਂ ਦੀਆਂ ਫਸਲਾ ਮੀਂਹ ਦੇ ਕਾਰਨ ਖਰਾਬ ਹੋ ਰਹੀਆਂ ਹਨ।
ਇਸ ਤੋਂ ਇਲਾਵਾ ਮੀਂਹ ਦੇ ਕਾਰਨ ਤਾਪਮਾਨ ਚ ਵੀ ਕਾਫੀ ਗਿਰਾਵਟ ਦੇਖੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਦੋ ਦਿਨ ਪਹਿਲਾ ਹੀ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਸੀ।

