ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾਬੱਸੀ ਦੇ ਨੇੜੇ ਪੈਂਦੇ ਪਿੰਡ ਕਾਰਕੋਰ ਵਿਖੇ ਟਰੈਕਟਰ ਟਰਾਲੀ ਹੇਠਾਂ ਇੱਕ ਬੱਚੀ ਦੇ ਆਉਣ ਕਾਰਨ ਉਸਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਸਾਲਾਂ ਬੱਚੀ ਗੁਰਦੁਆਰੇ‘ਚੋਂ ਮੱਥਾ ਟੇਕ ਕੇ ਆਪਣੇ ਘਰ ਵਾਪਸ ਜਾ ਰਹੀ ਸੀ ਕਿ ਅਚਾਨਕ ਹੀ ਇਕ ਟਰੈਕਟਰ ਨੇ ਉਸਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਾਲਕ ਟਰਾਲੀ ਨੂੰ ਮੋੜ ਰਿਹਾ ਸੀ ਕਿ ਅਚਾਨਕ ਹੀ ਉਸਦੀ ਟਰੈਕਟਰ ਦੇ ਟਾਇਰ ਥੱਲੇ ਬੱਚੀ ਦਾ ਸਿਰ ਆ ਗਿਆ ਜਿਸ ਕਾਰਨ ਬੱਚੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਉਕਤ ਦੋਸ਼ੀ ਨੂੰ ਹਿਰਾਸਤ ਚ ਲੈਂਦੇ ਹੋਏ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

