ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਤਵਾਦੀ ਮਸੂਦ ਅਜ਼ਹਰ ਨੂੰ ਸੰਯੂਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਨੇ ਗਲੋਬਲ ਅੱਤਵਾਦੀ ਐਲਾਨ ਦਿੱਤਾ ੈਹੈ। ਜਿਸ ਤੋਂ ਇਲਾਵਾ ਅੱਤਵਾਦੀ ਮਸੂਦ ਅਜਹਰ ਨੂੰ ਗਲੋਬਲ ਅੱਤਵਾਦੀ ਐਲਾਨਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੂੰ ਵੀ 24 ਘੰਟਿਆਂ ਦੇ ਅੰਦਰ ਸਖਤ ਕਾਰਵਾਈ ਕਰਨੇ ਦੀ ਗੱਲ ਆਖੀ ਸੀ ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਅੱਤਵਾਦੀ ਮਸੂਦ ਅਜਹਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਉਸਦੀ ਜਾਇਦਾਦ ਜ਼ਬਤ ਕਰਨ ਦੇ ਨਾਲ ਹੀ ਉਸਦੇ ਵਿਦੇਸ਼ ਯਾਤਰਾ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਰੀਏ ਮਿਲੀ ਹੈ। ਉਹਨਾਂ ਨੇ ਦੱਸਿਆ ਕਿ ਮਸੂਦ ਅਜਹਰ ਦੇ ਵਿਦੇਸ਼ ਯਾਤਰਾ ਤੇ ਵੀ ਰੋਕ ਲਾ ਦਿੱਤੀ ਗਈ ਜਿਸ ਕਾਰਨ ਉਹ ਕਿਤੇ ਵੀ ਜਾ ਨਹੀਂ ਸਕੇਗਾ।

