ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦਾ ਇਕ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਿਹਾ ਹੈ | ਇਸ ਵੀਡੀਓ ਵਿੱਚ ਉਨ੍ਹਾਂ ਭਾਰਤ ਦੇ ਚੋਣ ਕਮਿਸ਼ਨ ‘ਤੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਮੋਦੀ ਦੇ ਹੱਥਾਂ ਚ ਖੇਡ ਰਿਹਾ ਹੈ | ਡਾ. ਅਮਰ ਸਿੰਘ ਮਾਛੀਵਾੜਾ ਚ ਇਕ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ |
ਡਾ. ਅਮਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਹੂਲਤ ਮੁਤਾਬਕ ਹੀ ਵੱਖ-ਵੱਖ ਸੂਬਿਆਂ ਚ ਚੋਣਾਂ ਦੀਆਂ ਤਰੀਕਾਂ ਤੈਅ ਕੀਤੀਆਂ ਗਈਆਂ ਹਨ ਤਾਂ ਕਿ ਮੋਦੀ ਹਰੇਕ ਸੂਬੇ ਵਿੱਚ ਭਾਸ਼ਣ ਦੇਣ ਜਾ ਸਕਣ। ਅਮਰ ਸਿੰਘ ਨੇ ਨਾਲ ਹੀ ਮੀਡੀਆ ਤੇ ਵੀ ਸਵਾਲ ਚੁੱਕਦਿਆਂ ਇਸ ਨੂੰ ਵਿਕਾਊ ਦੱਸਿਆ |
Watch Video
