ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਛੀਵਾੜੇ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਨੌਜਵਾਨ ਦੀ ਪਛਾਣ ਅਸ਼ੋਕ ਕੁਮਾਰ ਵੱਜੋਂ ਹੋਈ ਹੈ | ਲਾਸ਼ ਦੇ ਕੋਲ ਹੀ ਇੱਕ ਹਿੰਦੀ ਵਿਚ ਲਿਖਿਆ ਸੁਸਾਇਡ ਨੋਟ ਬਰਾਮਦ ਹੋਇਆ, ਜਿਸ ‘ਚ ਮ੍ਰਿਤਕ ਨੇ ਲਿਖਿਆ ਕਿ ਉਹ ਬਿਮਾਰੀ ਤੋਂ ਪਰੇਸ਼ਾਨ ਹੈ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ ਅਤੇ ਇਸ ਲਈ ਉਸ ਦੇ ਪਰਿਵਾਰਕ ਮੈਂਬਰਾਂ ਜਾਂ ਹੋਰ ਕਿਸੇ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ | ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 9 ਵਜੇ ਨੌਜਵਾਨ ਅਸ਼ੋਕ ਕੁਮਾਰ ਸਰਾਂ ਵਿਖੇ ਰਹਿਣ ਲਈ ਆਇਆ | ਤੇ ਉਸ ਨੇ ਸਵੇਰੇ ਖੁਦਕੁਸ਼ੀ ਕਰ ਲਈ |
Watch Video
https://youtu.be/9wJCZTyS7Wg
