AAP ਨੂੰ ਲੱਗਿਆ ਵੱਡਾ ਝਟਕਾ, ਵਿਧਾਇਕ ਅਮਰਜੀਤ ਸੰਦੋਆ ਕਾਂਗਰਸ ‘ਚ ਸ਼ਾਮਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਵੱਡੇ ਝਟਕੇ ਲੱਗ ਰਹੇ ਹਨ ਜਿਸ ਕਾਰਨ ਪੰਜਾਬ ਚ ਲੋਕਸਭਾ ਚੋਣਾਂ ਤੋਂ ਪਹਿਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਵੱਡੇ ਝਟਕੇ ਲੱਗ ਰਹੇ ਹਨ ਜਿਸ ਕਾਰਨ ਪੰਜਾਬ ਚ ਲੋਕਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਤੀਲਾ ਤੀਲਾ ਹੋ ਰਿਹਾ ਹੈ। ਦਸ ਦਈਏ ਕਿ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਆਪ ਨੂੰ ਛੱਡ ਕੇ ਕਾਂਗਰਸ ਪਾਰਟੀ  ਚ ਸ਼ਾਮਲ ਹੋ ਗਏ ਹਨ। ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਸਵਾਗਤ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

 

ਦੱਸਣਯੋਗ ਗੱਲ ਹੈ ਕਿ ਅਮਰਜੀਤ ਸਿੰਘ ਸੰਦੋਆ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੀ ਜਿਹਨਾਂ ਨੇ ਕਾਂਗਰਸੀ ਉਮੀਦਵਾਰ ਬਲਿੰਦਰ ਢਿੱਲੋਂ ਨੂੰ ਹਰਾਇਆ ਸੀ। ਸੰਦੋਆ ਪਹਿਲੀ ਵਾਰ ਚੋਣ ਲੜੇ ਸੀ। ਖੈਰ ਸੰਦੋਆ ਦਾ ਕਾਂਗਰਸ ਚ ਸ਼ਾਮਲ ਹੋਣ ਦੇ ਕਾਰਨ ਆਪ ਨੂੰ ਵੱਡਾ ਝਟਕਾ ਲੱਗਾ ਹੈ।  ਨਾਲ ਹੀ ਪਾਰਟੀ ਨੂੰ ਇਸ ਨਾਲ ਭਾਰੀ ਨੁਕਸਾਨ ਹੋ ਸਕਦਾ ਹੈ।

Leave a Reply

Your email address will not be published. Required fields are marked *