ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਕੁੜੀਆਂ ਦੀ ਸੁਰੱਖਿਆਂ ਸਵਾਲਾਂ ਦੇ ਘੇਰੇ ‘ਚ ਹੈ। ਪੰਜਾਬ ਚ ਲਗਾਤਾਰ ਕੁੜੀਆਂ ਦੇ ਨਾਲ ਜੁੜੀਆਂ ਵਾਰਦਾਤ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ 14 ਸਾਲਾਂ ਦੀ ਲੜਕੀ ਨੂੰ ਇਕ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਲੜਕੀ ਦੁਕਾਨ ਤੋਂ ਕੋਈ ਸਾਮਾਨ ਖਰੀਦਣ ਲਈ ਘਰੋਂ ਬਾਹਰ ਨਿਕਲੀ ਸੀ ਪਰ ਰਸਤੇ ਚ ਹੀ ਉਕਤ ਵਿਅਕਤੀ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਫਿਲਹਾਲ ਪੀੜਤਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੂੰ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

