ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ CIA ਸਟਾਫ ਨੇ 2 ਕਿੱਲੋਂ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਉਹਨਾਂ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ। ਉੱਥੇ ਹੀ ਆਰੋਪੀ ਦੀ ਪਹਿਚਾਣ ਗੁਰਦੇਸ ਸਿੰਘ ਦੇਬੂ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

