ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਰਿੰਡਾ ਦੇ ਪਿੰਡ ਗੜਾਗਾਂ ਨੇੜੇ ਇਕ ਭਿਆਨਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 4 ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੋਰਿੰਡਾ ਤੋਂ ਪ੍ਰਧਾਨ ਤੇ ਅਕਾਲੀ ਆਗੂ ਮੇਜਰ ਹਰਜੀਤ ਸਿੰਘ ਕੰਗ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ।
ਜਿਸ ਕਾਰਨ ਇਸ ਹਾਦਸੇ ਦੇ ਕਾਰਨ ਮੌਕੇ ਤੇ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾਹੈ ਕਿ ਅਕਾਲੀ ਆਗੂ ਆਪਣੇ ਪਰਿਵਾਰ ਦੇ ਨਾਲ ਆਪਣੇ ਪਿੰਡ ਨੂੰ ਜਾ ਰਹੇ ਸੀ ਕਿ ਉਹਨਾਂ ਦੀ ਗੱਡੀ ਇਕ ਡੂੰਘੇ ਖਤਾਨਾ ਚ ਖੜੇ ਪਾਣੀ ਚ ਜਾ ਡਿੱਗੀ ਜਿਸ ਕਾਰਨ ਇਹ ਭਿਆਨਕ ਹਾਦਸਾ ਹੋ ਗਿਆ।
ਉੱਥੇ ਇਸ ਭਿਆਨਕ ਹਾਦਸੇ ਦੇ ਕਾਰਨ ਪਿੰਡ ਚ ਸੋਗ ਦੀ ਲਹਿਰ ਦੌੜ ਪਈ ਹੈ। ਨਾਲ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


