ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲੋਕਾਂ ਨੂੰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ 7 ਮਈ ਨੂੰ ਮੌਸਮ ਦੇ ਮਿਜਾਜ ਬਦਲਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਦੇ ਮਿਜਾਜ ਬਦਲਣ ਤੋਂ ਬਾਅਦ ਲੋਕਾਂ ਨੂੰ ਆਉਣ ਵਾਲੇ ਦਿਨਾਂ ਤੱਕ ਕਾਫੀ ਰਾਹਤ ਮਿਲੇਗੀ। ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਕਾਫੀ ਥਾਵਾਂ ਤੇ ਬੱਦਲ ਛਾਏ ਰਹਿਣਗੇ। ਇਸ ਤੋਂ ਇਲਾਵਾ ਕਈ ਥਾਵਾਂ ਚ ਮੌਸਮ ਵਿਭਾਗ ਨੇ ਬੂੰਦਾਬਾਂਦੀ ਹੋਣ ਦੇ ਵੀ ਆਸਾਰ ਛਾਏ ਹਨ।

