ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਸ਼ਰ੍ਹੇਆਮ ਗੁੰਡਾਗਰਦੀ ਦਾ ਨੰਗਾ ਨਾਚ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਤੇ ਦੁਕਾਨਦਾਰ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਪੈਸੇ ਮੰਗਣ ਤੇ ਦੁਕਾਨਦਾਰ ਤੇ ਉਸਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ।
ਇਸ ਦਾ ਇਲਜ਼ਾਮ ਕਾਂਗਰਸ ਦੇ ਸਾਬਕਾ ਐੱਮ ਸੀ ਬਲਦੇਵ ਸਿੰਘ ਪੁਨਿਆ ਤੇ ਲੱਗੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


