ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਚ ਆਏ ਦਿਨ ਨੌਜਵਾਨਾਂ ਵੱਲੋਂ ਵੀਡੀਓ ਬਣਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਚੋਟ ਪਹੁੰਚਾਉਂਦੀਆਂ ਹਨ। ਇਸ ਤਰ੍ਹਾਂ ਦੇ ਮਾਮਲਿਆ ਨੂੰ ਰੋਕਣ ਦੇ ਲਈ ਸਿੱਖ ਜੱਥੇਬੰਦੀ ਵੱਲੋਂ ਅਪੀਲ ਕੀਤੀ ਗਈ ਹੈ।
ਉਹਨਾਂ ਨੇ ਅਪੀਲ ਕਰਦੇ ਹੋਏ ਕਿਹਾ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਇਕ ਧਾਰਮਿਕ ਅਸਥਾਨ ਹੈ। ਇਸ ਅਸਥਾਨ ਤੇ ਟਿਕ ਟੌਕ ਵਰਗੀਆਂ ਵੀਡੀਓ ਨਾ ਬਣਾ ਕੇ ਇਸ ਅਸਥਾਨ ਦੀ ਮਰਿਆਦਾ ਨੂੰ ਖਰਾਬ ਨਾ ਕੀਤਾ ਜਾਵੇ।
