ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨਾਂ ਨੂੰ ਝੋਨੇ ਨੂੰ ਲੈਕੇ ਵੱਡੀ ਰਾਹਤ ਮਿਲਣ ਵਾਲੀ ਹੈ। ਜੀ ਹਾਂ ਕਿਸਾਨਾਂ ਨੂੰ ਝੋਨਾ ਲਾਉਣ ਲਈ ਲੰਮੀ ਉਡੀਕ ਕਰਨ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰ ਕਿਸਾਨਾਂ ਨੂੰ ਝੋਨੇ ਨੂੰ ਲੈਕੇ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਇਹ ਵੀ ਕਹਿਣਾ ਹੈ ਕਿ 13 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ
ਪਰ ਇਸ ਤੋਂ ਪਹਿਲਾ ਝੋਨੇ ਦੀ ਲਵਾਈ ਲਈ 20 ਜੂਨ ਨੂੰ ਨਿਧਾਰਿਤ ਕੀਤਾ ਗਿਆ ਸੀ। ਦੱਸਣਯੋਗ ਗੱਲ ਹੈ ਕਿ ਪਿਛਲੇ ਸਾਲ ਝੋਨੇ ਦੀ ਬੀਜਾਈ ਕਾਫੀ ਦੇਰੀ ਨਾਲ ਸ਼ੁਰੂ ਕੀਤੀ ਗਈ ਸੀ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ। ਉੱਥ ਹੀ ਜੇਕਰ ਪੰਜਾਬ ਚ ਪਾਣੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਚ ਹਰ ਸਾਲ 2.5 ਫੁੱਟ ਹੇਠਾਂ ਪਾਣੀ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਸਾਉਣੀ ਦੇ ਮੌਸਮ ਚ ਝੋਨੇ ਦੀ ਲਵਾਈ ਸ਼ੁਰੂ ਕਰਨੀ ਚਾਹੀਦੀ ਹੈ।

