ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਹਰ ਇਕ ਪਾਰਟੀ ਦੇ ਨੇਤਾ ਇਕ ਦੂਜੇ ਤੇ ਲਗਾਤਾਰ ਸ਼ਬਦੀ ਹਮਲਾ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਮੋਦੀ ਸਰਕਾਰ ਤੇ ਨਿਸ਼ਾਨੇ ਸਾਧੇ।
ਉਹਨਾਂ ਨੇ ਮੋਦੀ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਹਰ ਖੇਤਰ ‘ਚ ਫੇਲ੍ਹ ਸਾਬਿਤ ਹੋਈ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਮੰਤਰੀਆਂ ਦੇ ਘਰ ਚ ਤਾ ਵਿਕਾਸ ਕੀਤਾ ਪਰ ਉਹ ਗਰੀਬ ਲੋਕਾਂ ਨੂੰ ਭੁੱਲ ਗਏ। ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਲਗਾਤਾਰ ਬੈਠਕਾਂ ਕਰ ਰਹੇ ਹਨ।

