ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ‘ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਰਵਾਰ ਚਰਨਜੀਤ ਅਟਵਾਲ ਨੂੰ ਵੱਡਾ ਬਲ ਮਿਲ ਗਿਆ ਹੈ। ਦਸ ਦਈਏ ਕਿ ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗਰੇਵਾਲ ਨੂੰ ਪਾਰਟੀ ਚ ਸ਼ਾਮਿਲ ਕੀਤਾ ਹੈ।
ਉੱਥੇ ਹੀ ਜੇਕਰ ਚੰਦਨ ਗਰੇਵਾਲ ਦੀ ਗੱਲ ਕੀਤੀ ਜਾਵੇ ਤਾਂ ਉਹ ਸਫਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਨ ਤੇ ਨਾਲ ਹੀ ਵਿਧਾਨ ਸਭਾ ਚੋਣਾਂ 2017 ਚ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਵੀ ਲੜੇ ਸੀ।

