ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਗੁਰੂ ਨਾਨਕ ਚ ਦੋ ਬਦਮਾਸ਼ਾਂ ਵੱਲੋਂ ਮਹਿਲਾ ਦਾ ਪਰਸ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਆਪਣੇ ਘਰ ਦੇ ਨੇੜੇ ਪਹੁੰਚ ਕੇ ਕਾਰ ਤੋਂ ਬਾਹਰ ਨਿਕਲੀ ਹੀ ਸੀ ਕਿ ਅਚਾਨਕ ਹੀ ਦੋ ਬਾਇਕ ਸਵਾਰਾਂ ਨੇ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ।
ਉੱਥੇ ਹੀ ਇਸ ਮਾਮਲੇ ਤੇ ਪੀੜਤਾਂ ਦਾ ਕਹਿਣਾ ਹੈ ਕਿ ਉਸਦੇ ਪਰਸ ‘ਚ 9 ਹਜਾਰ ਰੁਪਏ ਤੇ ATM ਅਤੇ ਕੁਝ ਜਰੂਰੀ ਦਸਤਾਵੇਜ ਸੀ। ਫਿਲਹਾਲ ਪੀੜਤਾਂ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

