ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਲਵਲੀ ਆਟੋਜ਼ ‘ਚ ਚੱਲੀ ਗੋਲੀ ਮਾਮਲੇ ‘ਚ ਕੁੜੀ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕੁੜੀ ਨੂੰ ਗੋਲੀ ਲੱਗਣ ਕਾਰਨ ਜਖਮੀ ਹੋਈ ਕੁੜੀ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾ ਡਾਕਟਰਾਂ ਨੇ ਕੁੜੀ ਨੂੰ ਬ੍ਰੇਨ ਡੈਡ ਐਲਾਨਿਆਂ ਸੀ।
ਦਸ ਦਈਏ ਕਿ ਇਕ ਨੌਜਵਾਨ ਨੇ ਕੁੜੀ ਨੂੰ ਗੋਲੀ ਮਾਰੀ ਸੀ ਕੁੜੀ ਨੂੰ ਗੋਲੀ ਮਾਰ ਦੇਣ ਤੋਂ ਬਾਅਦ ਨੌਜਵਾਨ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਹ ਮਾਮਲਾ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



