ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਪੰਜਾਬ ਆਮ ਆਦਮੀ ਪਾਰਟੀ ਤਿੱਲਾ ਤਿੱਲਾ ਹੋ ਰਹੀ ਹੈ। ਇਸਦੇ ਚੱਲਦੇ ਹੀ ਲਗਾਤਾਰ ਆਪ ਨੂੰ ਵੱਡੇ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।
ਦਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਦੇ ਇੰਚਾਰਜ ਬਲਤੇਜ ਸਿੰਘ ਕਾਲਾ ਗੋਦਾਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ।
ਅਕਾਲੀ ਦਲ ਚ ਸ਼ਾਮਿਲ ਹੋਏ ਬਲਤੇਜ ਸਿੰਘ ਕਾਲਾ ਗੋਦਾਰਾ ਦਾ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਗਿਆ। ਇਹਨਾਂ ਦੇ ਨਾਲ ਹੀ ਬਲਤੇਜ ਸਿੰਘ ਦੇ ਨਾਲ ਉਹਨਾਂ ਦੇ ਕਰੀਬ 2 ਦਰਜਨ ਸਾਥੀ ਵੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ।


