ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਪਿੰਡ ਸੇਦੋਵਾਲ ‘ਚ ਇੱਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਨੇ ਘਰੇਲੂ ਕਲੇਸ਼ ਦੇ ਕਾਰਣ ਪੱਖੇ ਨਾਲ ਫ਼ਾਹਾ ਲੈਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾ ਨੌਜਵਾਨ ਦੀ ਪਤਨੀ ਝਗੜਾ ਹੋਣ ਤੋਂ ਬਾਅਦ ਘਰ ਛੱਡ ਕੇ ਚਲੀ ਗਈ ਸੀ। ਜਿਸ ਤੋਂ ਬਾਅਦ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਨੌਜਵਾਨ ਨੇ ਇਹ ਕਦਮ ਚੁੱਕਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਲਾਸ਼ ਨੂੰ ਕਬਜੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

