ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਗੁਰੂ ਗ੍ਰੰਥ ਸਾਹਿਬ ਦਾ ਅਗਨੀ ਭੇਂਟ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਹਥੋਆ ਦੇ ਗੁਰੂ ਘਰ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਸੰਗਤਾਂ ਚ ਰੋਸ਼ ਪਾਇਆ ਜਾ ਰਿਹਾ ਹੈ।
ਉੱਥੇ ਹੀ ਇਸ ਮਾਮਲੇ ਨੂੰ ਲੈਕੇ ਲੋਕਾਂ ਨੇ ਕਿਸੇ ਸ਼ਰਾਰਤੀ ਅਨਸਰ ਦੇ ਹੱਥ ਹੋਣ ਦਾ ਖਦਸ਼ਾ ਜਤਾਇਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

