ਕਸੂਤੀ ਫਸੀ ਬੀਜੇਪੀ ਉਮੀਦਵਾਰ ਕਿਰਨ ਖੇਰ, ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੀਆਂ ਮੁਸ਼ਕਲਾਂ ਥਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਸਗੋ ਉਹਨਾਂ ਲਈ ਇਕ ਤੋਂ ਇਕ ਵੱਡੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੀਆਂ ਮੁਸ਼ਕਲਾਂ ਥਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਸਗੋ ਉਹਨਾਂ ਲਈ ਇਕ ਤੋਂ ਇਕ ਵੱਡੀ ਮੁਸਿਬਤ ਖੜੀ ਹੁੰਦੀ ਜਾ ਰਹੀ ਹੈ। ਦਸ ਦਈਏ ਕਿ ਕਿਰਨ ਖੇਰ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਚ ਕਿਰਨ ਖੇਰ ਨੇ ਬੀਜੇਪੀ ਲਈ ਵੋਟ ਬੱਚਿਆ ਰਾਹੀ ਮੰਗਿਆ ਗਿਆ ਸੀ।

kiran kher

ਇਹ ਵੀਡੀਓ ਭਾਜਪਾ ਪ੍ਰਧਾਨ ਨਰੇਸ਼ ਅਰੋੜਾ ਦੀ ਵਾਇਰਲ ਹੋਈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਰਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾ ਚੋਣ ਕਮਿਸ਼ਨ ਵੱਲੋਂ ਕਿਰਨ ਖੇਰ ਨੂੰ ਚਿਤਾਵਨੀ ਦਿੱਤੀ ਗਈ ਸੀ।

Election Commission

ਉੱਥੇ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸ ਚ ਕਿਰਨ ਖੇਰ ਨੂੰ ਪੁੱਛਿਆ ਗਿਆ ਹੈ ਕਿ ਚਿਤਾਵਨੀ ਤੋਂ ਬਾਅਦ ਉਹਨਾਂ ਵੱਲੋਂ ਚੋਣ ਜਾਬਤੇ ਦੀ ਉਲੰਘਣਾ ਕਿਉਂ ਕੀਤੀ ਜਾ ਰਹੀ ਹੈ ਤੇ ਆਖਿਰ ਤੁਹਾਡੇ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ। ਜਿਸਦਾ ਚੋਣ ਕਮਿਸ਼ਨ ਨੇ 24 ਘੰਟੇ ਦੇ ਅੰਦਰ ਜਵਾਬ ਮੰਗਿਆ ਗਿਆ ਹੈ।

Leave a Reply

Your email address will not be published. Required fields are marked *