ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੁਹਾਲੀ ‘ਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਵੀ ਕੱਢਿਆ ਗਿਆ।
ਇਸ ਦੌਰਾਨ ਮੌਕੇ ਤੇ ਮੌਜੂਦ ਪੁਲਿਸ ਵਾਲਿਆਂ ਨੇ ਕਿਸਾਨਾਂ ਨੂੰ ਰਸਤੇ ਚ ਹੀ ਰੋਕ ਲਿਆ ਜਿਸ ਤੋਂ ਬਾਅਦ ਮਾਹੌਲ ਕਾਫੀ ਭਖ ਗਿਆ।
ਇਸ ਮਾਹੌਲ ਨੂੰ ਸੰਭਾਲਨ ਲਈ ਪੁਲਿਸ ਵੱਲੋਂ ਬੈਰੀਕੇਡ ਲਾਏ ਗਏ ਪਰ ਜਦੋ ਪੁਲਿਸ ਵੱਲੋਂ ਕਿਸਾਨਾਂ ਦੇ ਇਕੱਠ ਨੂੰ ਰੋਕਿਆ ਨਾ ਗਿਆ ਤਾਂ ਉਹਨਾਂ ਨੇ ਕਿਸਾਨਾਂ ਤੇ ਪਾਈ ਦੀਆਂ ਬੁਛਾੜਾਂ ਮਾਰੀਆਂ।
ਇਸ ਤੋਂ ਇਲਾਵਾ ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ। ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੇ ਕਾਰਨ ਕਈ ਕਿਸਾਨ ਜਖਮੀ ਵੀ ਹੋ ਗਏ।
ਦੱਸਣਯੋਗ ਗੱਲ ਹੈ ਕਿ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਲਗਾਤਾਰ ਹੱਲਾ ਬੋਲਿਆ ਜਾ ਰਿਹਾ ਹੈ।
ਉੱਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦਾ ਕੀਤਾ ਸੀ ਉਹ ਪੂਰੇ ਕਰਨ ਨਾਲ ਹੀ ਉਹਨਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਵੀ ਮੰਗ ਕੀਤੀ।








