ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਗੈਂਗਸਟਰਾਂ ਨੂੰ ਆਪਣੇ ਸ਼ਿਕੰਜੇ ਚ ਲੈ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਨੂੰ ਆਪਣੇ ਸ਼ਿਕੰਜੇ ਚ ਲੈਣ ਚ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਤਰਨਤਾਰਨ ਦੇ ਸੀਐਈਏ ਸਟਾਫ ਵੱਲੋਂ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਨੂੰ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਗੈਂਗਸਟਰ ਦੇ ਨਾਲ ਨਾਲ ਉਸਦੇ ਸਾਥੀ ਗੈਂਗਸਟਰ ਸਾਜਨ ਉਰਫ ਟਿੱਡੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਪਿੰਡ ਭੁੱਲਰ ਦੇ ਨਜ਼ਦੀਕ ਨਹਿਰ ਤੇ ਨਾਕਾ ਲਗਾਇਆ ਹੋਇਆ ਸੀ।
ਇਸ ਦੌਰਾਨ ਪੁਲਿਸ ਵੱਲੋਂ ਅਸ਼ਵਨੀ ਕੁਮਾਰ ਉਰਫ ਸੈਫੀ ਅਤੇ ਸਾਜਨ ਕੁਮਾਰ ਉਰਫ ਟਿੱਡੀ ਨੂੰ ਕਾਬੂ ਕਰ ਲਿਆ ਗਿਆ ਨਾਲ ਹੀ ਪੁਲਿਸ ਨੇ ਉਹਨਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉੱਥੇ ਹੀ ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇ ਹੀ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਵਲਰਡ ਦੇ ਸਾਥੀ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਗੈਂਗਸਟਰ ਸੈਫੀ ਤੇ ਟਿੱਡੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


