ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਪੁਲਿਸ ਨੇ ਸ਼ਹਿਰ ‘ਚ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਵੱਲੋਂ ਇਕ ਗਿਰੋਹ ਬਣਾਇਆ ਗਿਆ ਸੀ ਜੋ ਕਿ ਦੇਰ ਰਾਤ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।
ਜਿਸ ਕਾਰਨ ਲੋਕਾਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਸੀ। ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਦੇ ਲਈ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ 3 ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਨੇ ਇਹਨਾਂ ਆਰੋਪਿਆਂ ਨੂੰ ਰਿਮਾਂਡ ਚ ਲੈ ਲਿਆ ਤੇ ਜਿਸ ਨਾਲ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।

