ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ।
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਗੈਸ ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਹੈ।
