ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਕੁਠਾਲਾ ਚ ਨਾ ਵੋਟ ਪਾਉਣ ਦਾ ਪ੍ਰਚਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।
ਦਸ ਦਈਏ ਕਿ ਜਿੱਥੇ ਇਕ ਪਾਸੇ ਉਮੀਦਵਾਰਾਂ ਨੇ ਘਰ ਘਰ ਜਾਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪਿੰਡ ਕੁਠਾਲਾ ‘ਚ ਲੋਕਾਂ ਨੇ ਘਰ ਘਰ ਜਾ ਕੇ ਵੋਟ ਨਾ ਪਾਉਣ ਦੀ ਅਪੀਲ ਕੀਤੀ।
ਵੋਟ ਨਾ ਪਾਉਣ ਦੀ ਅਪੀਲ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਉਹਨਾਂ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਉਹਨਾਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ।


