ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਖਡੂਰ ਸਾਹਿਬ ਚ ਇਕ ਨੌਜਵਾਨ ਦਾ ਬੇਹਰਮੀ ਦੇ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਪੋਲਿੰਗ ਬੂਥ ਤੇ ਵੋਟ ਪਾਕੇ ਬਾਹਰ ਆ ਰਿਹਾ ਸੀ ਕਿ ਅਚਾਨਕ ਹੀ ਕੁਝ ਹਮਲਾਵਰਾਂ ਨੇ ਉਸ ਤੇ ਦਾਤਰ ਨਾਲ ਹਮਲਾ ਕਰ ਦਿੱਤਾ।
ਜਿਸ ਕਾਰਨ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਇਸ ਮਾਮਲੇ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਘਰ ਚ ਸੌਗ ਦੀ ਛਾ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

