ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਾਰਡ ਨੰਬਰ 8 ਚ ਵੋਟਿੰਗ ਦੌਰਾਨ ਹੰਗਾਮਾ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਕਾਂਗਰਸ ਤੇ ਧੱਕਾਸ਼ਾਹੀ ਕਰਨ ਦਾ ਇਲਜਾਮ ਲਾਇਆ। ਜਿਸ ਕਾਰਨ ਕਾਂਗਰਸ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਜਾ ਰਹੀ ਹੈ।

