ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਇਕ ਪਾਸੇ ਜਿੱਥੇ ਲੋਕਸਭਾ ਚੋਣਾਂ ਨੂੰ ਲੈਕੇ ਹੋਰ ਕੋਈ ਕਾਫੀ ਉਤਸ਼ਾਹ ਹੈ ਉੱਥੇ ਹੀ ਸਿਆਸੀ ਆਗੂ ਇਕ ਦੂਜੇ ਤੇ ਨਿਸ਼ਾਨਾ ਵੀ ਸਾਧ ਰਹੇ ਹਨ। ਬਿਕਰਮ ਮਜੀਠੀਆ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੂੰ ਹਾਰ ਦਾ ਡਰ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਮੁਆਫ ਨਹੀਂ ਕਰਨਗੇ। ਕਾਂਗਰਸ ਵੱਲੋਂ ਗੁਟਕਾ ਸਾਹਿਬ ਦੀ ਝੁਠੀ ਸਹੁੰ ਖਾਈ ਗਈ ਹੈ। ਨਾਲ ਹੀ ਕਾਂਗਰਸ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਇਸ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧਦੇ ਹੋ ਕਿਹਾ ਕਿ ਉਸਦਾ ਕੋਈ ਵੀ ਸਟੈਂਡ ਨਹੀਂ ਹੈ। ਨਵਜੋਤ ਸਿੱਧੂ ਨੂੰ ਮੁ੍ੱਖ ਮੰਤਰੀ ਦੀ ਕੁਰਸੀ ਦਾ ਲਾਲਚ ਹੈ।

