ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸੀਆਈਏ ਸਟਾਫ ਦੇ ਇੰਸਪੈਕਟਰ ਵੱਲੋਂ ਖੁਦਕੁਸ਼ੀ ਕਰ ਲਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੀਆਈਏ ਸਟਾਫ ਦੇ ਨਰਿੰਦਰ ਸਿੰਘ ਨਾਂ ਦੇ ਇੰਸਪੈਕਟਰ ਨੇ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੰਸਪੈਕਟਰ ਕਿਸੇ ਗੱਲ ਨੂੰ ਲੈਕੇ ਕਾਫੀ ਪਰੇਸ਼ਾਨ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


