ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਲੋਕਸਭਾ ਚੋਣਾਂ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮੈਨੂੰ ਐਗਜ਼ਿਟ ਪੋਲ ਤੇ ਵਿਸ਼ਵਾਸ ਨਹੀਂ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅਸੀਂਂ ਪੰਜਾਬ ਚ ਜਿੱਤ ਹਾਸਲ ਕਰਾਂਗੇ। ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਲੋਕਸਭਾ ਚੋਣ ਦੇ ਆਖਰੀ ਗੇੜ ਦੀ ਵੋਟਿੰਗ ਹੋਈ। ਜਿਸ ਤੋਂ ਬਾਅਦ ਸਿਆਸੀ ਲੀਡਰਾਂ ਦੀ ਕਿਸਮਤ ਦਾ ਫੈਸਲਾ ਈਵੀਐੱਮ ਚ ਬੰਦ ਹੋ ਗਿਆ ਹੈ। ਇਹਨਾਂ ਲੋਕਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

