ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ਦੀ ਲੱਕੜ ਮੰਡੀ ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਲੱਕੜ ਮੰਡੀ ‘ਚ ਭਿਆਨਕ ਲੱਗ ਗਈ ਜਿਸ ਕਾਰਨ ਲੱਖਾ ਦੀ ਲੱਕੜ ਸੜ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਉੱਥੇ ਹੀ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

