ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਰਾਜਾਸਾਂਸੀ ਦੇਪਿੰਡ ਸ਼ਹਹੁਰਾ ਦੇ ਬੂਥ ਨੰਬਰ 123 ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਸ ਦੌਰਾਨ 608 ਵੋਟਰ ਹਨ ਜੋ ਆਪਣੀ ਵੋਟ ਦਾ ਭੁਗਤਾਨ ਕਰਨਗੇ।
ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਦੌਰਾਨ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਗਈ ਹੈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੀਡਿਆ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਕਾਰਡ ਤੇ ਅੰਦਰ ਜਾਣ ਦੀ ਇਜਾਜਤ ਹੈ।
ਦੱਸ ਦਈਏ ਕਿ 19 ਮਈ ਨੂੰ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ ਕਿ ਵੋਟਿੰਗ ਦੌਰਾਨ ਵੋਟ ਪਾਉਣ ਇਕ ਤੋਂ ਵੱਧ ਲੋਕ ਗਏ ਸੀ। ਇਹਨਾਂ ਲੋਕਾਂ ਨੂੰ ਵੈੱਬ ਕੈਮਰੇ ਰਾਹੀ ਦੇਖਿਆ ਗਿਆ ਸੀ।


