ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਲਾਂਪੁਰ ਦਾਖਾ ਲੁਧਿਆਣਾ ਹਾਈਵੇਅ ‘ਤੇ ਹਵੇਲੀ ਨੇੜੇ ਇੱਕ ਸਵਿਫ਼ਟ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਸ ਭਿਆਨਕ ਹਾਦਸੇ ਚ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਗਲਤ ਸਾਇਡ ਜਾ ਰਹੀ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਹੋਇਆ। ਉੱਥੇ ਹੀ ਇਸ ਭਿਆਨਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

