ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਤੋਂ ਛੁੱਟੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਦਿੱਲੀ ਕੋਰ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਾਲ ਹੀ ਉਹਨਾਂ ਨੇ ਇਸ ਫੈਸਲੇ ਦਾ ਮਤਾ ਪਾਸ ਕੀਤਾ ਹੈ। ਜਿਸਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ ਭੇਜ ਦਿੱਤਾ ਗਿਆ ਹੈ।
ਇਸ ਪਾਸ ਹੋਏ ਮਤੇ ਤੇ ਆਖਰੀ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਜੀਕੇ ਤੇ ਭ੍ਰਿਸ਼ਟਾਚਾਰ ਦੇ ਇਲਜਾਮ ਲੱਗੇ ਹਨ ਜਿਸ ਕਾਰਨ ਇਹ ਫੈਸਲਾ ਲਿਆ ਜਾ ਸਕਦਾ ਹੈ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕੀ ਫੈਸਲਾ ਹੁੰਦਾ ਹੈ।

