ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਔਰਤ ਕੋਲੋਂ ਨਕਦੀ ਦੇ ਨਾਲ ਭਰਿਆ ਹੋਇਆ ਬੈਗ ਬਦਮਾਸ਼ਾਂ ਨੇ ਖੋਹ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਹਸਪਤਾਲ ਤੋਂ ਘਰ ਵਾਪਿਸ ਆ ਰਹੀ ਸੀ ਤਾਂ ਮੋਟਰਸਾਇਕਲ ਸਵਾਰ ਬਦਮਾਸ਼ਾਂ ਨੇ ਘਰ ‘ਚ ਵੜ੍ਹਦੇ ਹੀ ਰਸਤੇ ਚ ਹੀ ਉਸਤੋਂ ਬੈਗ ਖੋਹ ਕੇ ਫਰਾਰ ਹੋ ਗਏ।
ਉੱਥੇ ਹੀ ਇਸ ਮਾਮਲੇ ਪੀੜਤ ਔਰਤ ਦਾ ਕਹਿਣਾ ਹੈ ਕਿ ਉਸਦੇ ਬੈਗ ‘ਚ ਕਰੀਬ 65000 ਰੁਪਏ ਸੀ ਤੇ ਕੁੱਝ ਦਸਤਾਵੇਜ ਵੀ ਸਨ। ਫਿਲਹਾਲ ਪੁਲਿਸ ਵੱਲੋਂ ਪੀੜਤ ਔਰਤ ਦੇ ਬਿਆਨ ਦੇ ਆਧਾਰ ਤੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਜਿਸਦੀ ਪੁਲਿਸ ਵੱਲੋਂ ਖੰਗਾਲੀ ਜਾ ਰਹੀ ਹੈ।

