ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਮਾਰਚ ਦੇ ਮਹੀਨੇ ਵਿਚ ਇਕ ਲੜਕੀ ਨਾਲ ਕੁਝ ਵਿਅਕਤੀਆਂ ਵੱਲੋਂ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਆਰੋਪਿਆਂ ਨੂੰ ਹਿਰਾਸਤ ਚ ਲੈ ਲਿਆ ਸੀ ਪਰ ਪੁਲਿਸ ਨੇ ਉਹਨਾਂ ਨੂੰ ਹਿਰਾਸਤ ‘ਚ ਲੈਕੇ ਮੁੜ ਤੋਂ ਉਹਨਾਂ ਨੂੰ ਛੱਡ ਦਿੱਤਾ। ਦਸ ਦਈਏ ਕਿ ਇਸ ਮਾਮਲੇ ਤੇ ਬਿਕਰਮ ਮਜੀਠੀਆ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੇਸ ਕਾਨਫਰੰਸ ਕੀਤੀ।
ਇਸ ਦੌਰਾਨ ਉਹਨਾਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਕਿ ਪੁਲਿਸ ਨੇ ਆਰੋਪਿਆਂ ਨੂੰ ਹਿਰਾਸਤ ਚ ਲੈਕੇ ਉਹਨਾਂ ਨੂੰ ਮੁੜ ਤੋਂ ਛੱਡ ਦਿੱਤਾ ਹੈ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਵੱਲੋਂ 24 ਘੰਟਿਆਂ ਦਾ ਇਕ ਅਲਟੀਮੈਂਟਮ ਜਾਰੀ ਕੀਤਾ ਹੈ।
ਉਹਨਾਂ ਨੇ ਕਿਹਾ ਹੈ ਕਿ ਸਮੇਂ ਤੇ ਜੇਕਰ ਪੁਲਿਸ ਨੇ ਦੋਸ਼ਿਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਦੇ ਖਿਲਾਫ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤਾਂ ਨੂੰ ਇਨਸਾਫ ਦਿਲਵਾਉਣ ਲਈ ਹਰ ਇਕ ਸੰਭਵ ਕੋਸ਼ਿਸ਼ ਕਰੇਗਾ।
ਨਾਲ ਹੀ ਹਰਸਿਮਰਤ ਕੌਰ ਬਾਦਲ ਦਾ ਇਹ ਵੀ ਕਹਿਣਾ ਹੈ ਕਿ ਕਾਂਗਰਸ ਦੇ ਜਿਲ੍ਹਾਂ ਪ੍ਰਧਾਨ ਅਰੁਣ ਵਧਾਵਨ ਦੋਸ਼ੀ ਰਿਸ਼ਤੇਦਾਰ ਹਨ ਜਿਸ ਕਾਰਨ ਉਹ ਉਹਨਾਂ ਦਾ ਬਚਾਅ ਕਰ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਠਿੰਡਾ ਚ ਇਕ ਨਿਰਭਇਆ ਸੈਂਟਰ ਖੁੱਲ੍ਹਿਆ ਹੋਇਆ ਹੈ ਜਿੱਥੇ ਬਲਾਤਕਾਰ ਪੀੜਤ ਲੜਕੀਆਂ ਦੀ ਮਦਦ ਕੀਤੀ ਜਾਂਦੀ ਹੈ ਪਰ ਇਸ ਬਾਰੇ ਲੋਕਾਂ ਨੂੰ ਜਾਗਰੂਕ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਇਸ ਬਾਰੇ ਕੁਝ ਵੀ ਪਤਾ ਨਹੀਂ ਹੈ।


