ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ‘ਚ ਪੁਲਿਸ ਹਿਰਾਸਟ ਚ ਜਸਪਾਲ ਦੀ ਮੌਤ ਦੇ ਮਾਮਲੇ ਚ ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਸਵੰਤ ਸਿੰਘ ਬਿੱਟਾ ਨਾਂਅ ਦੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਚ ਲਿਆ ਹੈ। ਫਿਲਹਾਲ ਇਸ ਮਾਮਲੇ ਦਾ ਮੁਲਜ਼ਮ ਰਣਵੀਰ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਦੱਸਣਯੋਗ ਗੱਲ ਹੈ ਕਿ ਜਸਪਾਲ ਨਾਂ ਦੇ ਨੌਜਵਾਨ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਕਰ ਲਈ ਸੀ ਇਸ ਤੋਂ ਬਾਅਦ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਜਸਪਾਲ ਦੀ ਲਾਸ਼ ਨੂੰ ਖੁਰਦ ਬੁਰਦ ਦੇ ਇਲਜਾਮ ਲੱਗੇ।
ਨੌਜਵਾਨ ਦੇ ਖੁਦਕੁਸ਼ੀ ਕਰਨ ਤੋਂ ਬਾਅਦ ਇੰਸਪੈਕਟਰ ਵੱਲੋਂ ਉਸਦੀ ਲਾਸ਼ ਨੂੰ ਖੁਰਦ ਬੁਰਦ ਕੀਤੇ ਜਾਣ ਤੋਂ ਬਾਅਦ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

