ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਲੁੱਟਖੋਹ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇ ਚੰਦਰ ਨਗਰ ‘ਚ ਪ੍ਰਾਪਰਟੀ ਡੀਲਰ ਦੀ ਦੁਕਾਨ ‘ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਖੋਹ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਵੈਲਡਿੰਗ ਮਸ਼ੀਨ ਨਾਲ ਤਾਲਾ ਤੋੜ ਕੇ ਪ੍ਰਾਪਰਟੀ ਡੀਲਰ ਦਾ ਸਾਰਾ ਸਮਾਨ ਚੁੱਕ ਕੇ ਫਰਾਰ ਹੋ ਗਏ।
ਦਸ ਦਈਏ ਕਿ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਨਾਲ ਹੀ ਪੁਲਿਸ ਵੱਲੋਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

