ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨ ਲਗਾਤਾਰ ਕਰਜ ਦੇ ਬੋਝ ਥੱਲੇ ਦੱਬ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ।
ਦਸ ਦਈਏ ਕਿ ਬਰਨਾਲਾ ਦੇ ਪਿੰਡ ਦਾਨਗੜ ਦੇ ਗੁਰਚਰਣ ਸਿੰਘ ਨਾਂਅ ਦੇ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ ਤੇ ਕਰੀਬ 10 ਲੱਖ ਰੁਪਏ ਦਾ ਕਰਜਾ ਸੀ ਜਿਸ ਕਾਰਨ ਉਸਨੇ ਇਸ ਪਰੇਸ਼ਾਨੀ ਦੇ ਚੱਲਦੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


