ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉਚ ਅਧਿਕਾਰੀਆਂ ਦੀ ਇਕ ਉਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੀਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਪਰ ਇਸ ਦੌਰਾਨ ਕਥਿਤ ਖੂਫੀਆ ਰਿਪੋਰਟਾਂ ਦੀ ਪ੍ਰਮਾਣਿਕਤਾ‘ਤੇ ਸ਼ੰਕੇ ਪ੍ਰਗਟ ਕੀਤੇ | ਜਿਸ ‘ਚ ਪੰਜਾਬ ‘ਚ ਆਈ.ਐਸ.ਆਈ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਵਜੋਂ ਸਾਬਕਾ ਫੌਜੀਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ |
ਹਾਲਾਂਕਿ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਪੁਲਿਸਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੂਬੇ ‘ਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਸਾਰੇ ਸੰਭਵੀ ਕਦਮਚੁੱਕੇ ਜਾਣ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਇਹ ਖੂਫੀਆ ਰਿਪੋਰਟਾਂ ਜ਼ਮੀਨੀਹਕੀਕਤਾਂ ਤੋਂ ਪਰੇ ਅਤੇ ਅਢੁੱਕਵੀਆਂ ਜਾਪਦੀਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਅਤੇਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਸਾਰੇ ਸੰਭਵੀ ਕਦਮ ਚੁੱਕਣ ਲਈ ਆਖਿਆ ਹੈ ਕਿਉਂਕਿ ਇਹ ਲੋਕਾਂ ਵਿਚ ਦਹਿਸ਼ਤ ਪੈਦਾ ਕਰਸਕਦੀਆਂ ਹਨ |
Watch Video
