ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਲਜੀਤ ਚੀਮਾ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਸ਼ਬਦੀ ਹਮਲਾ ਕੀਤਾ ਹੈ। ਦਸ ਦਈਏ ਕਿ ਦਲਜੀਤ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਾਅਦੇ ਪੂਰੇ ਨਾ ਹੋਣ ਤੇ ਆਪਣਾ ਅਸਤੀਫਾ ਦੇ ਦੇਣ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਆਪਣਾ ਅਸਤੀਫਾ ਰਾਜਪਾਲ ਨੂੰ ਭੇਜਣ ਤੇ ਲਿਖਣ ਕਿ ਉਹ ਵਾਅਦੇ ਪੂਰੇ ਨਹੀਂ ਕਰ ਸਕਦੇ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਅਹਿਮ ਮੁੱਦਿਆਂ ਤੇ ਪੱਤਰ ਲਿਖ ਰਹੇ ਹਨ। ਜਿਸ ਤੋਂ ਬਾਅਦ ਦਲਜੀਤ ਚੀਮਾ ਨੇ ਸੀਐੱਮ ਤੇ ਵਾਰ ਕੀਤਾ ਹੈ।

