ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ਦੇ ਪਿੰਡ ਬਾਹਮਣੀਵਾਲਾ ਚ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪੱਪੂ ਸਿੰਘ ਪਿੰਡ’ਚ ਹੀ ਕਿਸੇ ਟਰਾਂਸਫਾਰਮਰ ਦਾ ਸਵਿੱਚ ਕੱਟਣ ਲਈ ਚੜਿਆ ਸੀ ਅਤੇ ਇਸੇ ਦੌਰਾਨ ਹੀ ਉਹ ਕਰੰਟ ਦੀ ਲਪੇਟ ਵਿਚ ਆ ਗਿਆ | ਜਿਸਨੂੰ ਪਿੰਡ ਵਾਸੀਆਂ ਨੇ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਗਿਆ |
ਇਸ ਘਟਨਾਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਪੱਪੂ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਬਾਹਰ ਮੁੱਖ ਮਾਰਗ ’ਤੇ ਰੱਖਕੇ ਰੋਡ ਜਾਮ ਕੀਤਾ ਗਿਆ ਅਤੇ ਬਿਜਲੀ ਵਿਭਾਗ ਦੇ ਸਬੰਧਤ ਅਧਿਕਾਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ | ਫਿਲਹਾਲ ਪੁਲਿਸਨੇ ਧਰਨਾ ਚੁਕਵਾ ਦਿੱਤਾ ਤੇ ਪਰਿਵਾਰ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ |

