ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖੰਭ ਕਤਰੇ ਜਾ ਸਕਦੇ ਹਨ। ਜੀ ਹਾਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਸਾਮ ਤੱਕ ਸਿੱਧੂ ਦਾ ਮਹਿਕਮਾ ਵਾਪਿਸ ਲਿਆ ਜਾ ਸਕਦਾ ਹੈ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਰਾਜਪਾਲ ਨੂੰ ਮਹਿਕਮਾ ਵਾਪਸ ਲੈਣ ਬਾਰੇ ਲਿੱਖਿਆ ਹੈ। ਦੱਸ ਦਈਏ ਕਿ ਫਿਲਹਾਲ ਮੁੱਖ ਮੰਤਰੀ ਕੋਲ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਰਹੇਗਾ। ਦੱਸਣਯੋਗ ਗੱਲ ਹੈ ਕਿ ਲੋਕਸਭਾ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਇਸ ਮੀਟਿੰਗ ‘ਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਏ ਪਰ ਇਸ ਮੀਟਿੰਗ ਚ ਸਿੱਧੂ ਗਾਇਬ ਰਹੇ।

