ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਸਭਾ ਚੋਣਾਂ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆ ਬਾਰੇ ਚਰਚਾ ਕੀਤੀ ਗਈ ਤੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਵੀ ਦਿੱਤੀਆਂ।
ਉੱਥੇ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਹੁਤ ਹੀ ਸਾਰੇ ਮੰਤਰੀਆਂ ਦੇ ਵਿਭਾਗਾਂ ਚ ਫੇਰ ਬਦਲ ਕੀਤੀ। ਨਾਲ ਹੀ ਉਹਨਾਂ ਨੇ ਕੁਝ ਅਹਿਮ ਮੰਤਰੀਆਂ ਚ ਮਹੱਤਵਪੂਰਨ ਤਬਦੀਲੀਆਂ ਵੀ ਕੀਤੀਆਂ ਗਈਆਂ। ਆਓ ਤੁਹਾਨੂੰ ਦਸਦੇ ਹਾਂ ਕਿ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ ਹੈ।
ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ
ਨਵਜੋਤ ਸਿੰਘ ਸਿੱਧੂ ਨੂੰ ਮਿਲਿਆ ਬਿਜਲੀ ਮੰਤਰਾਲਾ
ਬਲਬੀਰ ਸਿੱਧੂ ਨੂੰ ਸਿਹਤ ਮੰਤਰੀ ਮੰਤਰਾਲਾ
ਵਿਜੇ ਇੰਦਰ ਸਿੰਗਲਾ ਨੂੰ ਸਿੱਖਿਆ ਮੰਤਰਾਲਾ
ਅਰੁਣਾ ਚੌਧਰੀ ਨੂੰ ਮਹਿਲਾ ਬਾਲ ਵਿਕਾਸ ਮੰਤਰਾਲਾ
ਚਰਨਜੀਤ ਚੰਨੀ ਨੂੰ ਸੈਰ-ਸਪਾਟਾ ਮੰਤਰਾਲਾ
ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਮੰਤਰਾਲਾ
ਗੁਰਪ੍ਰੀਤ ਸਿੰਘ ਕਾਗੜ ਨੂੰ ਮਾਲ ਮੰਤਰਾਲਾ
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ ਪਸ਼ੂ ਪਾਲਣ ਮੰਤਰਾਲਾ (ਵਾਧੂ ਚਾਰਜ)
ਇਸ ਵੱਡੇ ਫੇਰਬਦਲ ਤੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਨਾਲ ਸਰਕਾਰੀ ਕੰਮਾਂ ਨੂੰ ਦਰੁਸਤ ਕਰਨ ਚ ਕਾਫੀ ਮਦਦ ਮਿਲੇਗੀ। ਨਾਲ ਹੀ ਵੱਖ ਵੱਖ ਵਿਭਾਗਾਂ ‘ਚ ਨਵੀਂ ਉਰਜਾ ਤੇ ਤਾਜਾਪਨ ਆਵੇਗਾ।



