ਪੁਲਿਸ ਹਿਰਾਸਤ ‘ਚ ਮਰੇ ਜਸਪਾਲ ਦੇ ਪਰਿਵਾਰ ਨੇ ਇਸ ਭਰੋਸੇ ਨਾਲ ਕੀਤਾ ਧਰਨਾ ਖਤਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ‘ਚ ਪੁਲਸ ਦੀ ਹਿਰਾਸਤ ਵਿਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਵਲੋਂ ਇਨਸਾਫ ਲਈ ਪਿਛਲੇ ਕਈ ਦਿਨਾਂ ਤੋਂ ਧਰਨਾ ਲਗਾਇਆ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ‘ਚ ਪੁਲਸ ਦੀ ਹਿਰਾਸਤ ਵਿਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਵਲੋਂ ਇਨਸਾਫ ਲਈ ਪਿਛਲੇ ਕਈ ਦਿਨਾਂ ਤੋਂ ਧਰਨਾ ਲਗਾਇਆ ਗਿਆ ਸੀ। ਜੋ ਕਿ ਸਮਾਪਤ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ‘ਚ ਮੁੱਖ ਦੋਸ਼ੀ ਰਣਧੀਰ ਸਿੰਘ ਦੀ ਗ੍ਰਿਫਤਾਰੀ ਹੋ ਗਈ ਹੈ ਜਿਸ ਤੋਂ ਬਾਅਦ ਜਸਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਧਰਨਾ ਖਤਮ ਕਰ ਦਿੱਤਾ ਹੈ।

Youth ਪੁਲਿਸ ਵੱਲੋਂ ਇਸ ਪੁਸ਼ਟੀ ਕੀਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਗਈ ਹੈ ਤੇ ਨਾਲ ਹੀ ਘਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਇਸ ਮਾਮਲੇ ਚ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਉਹ ਪੀੜਤ ਪਰਿਵਾਰ ਦੇ ਨਾਲ ਹਨ।

Youth and police

ਦੱਸਣਯੋਗ ਗੱਲ ਹੈ ਕਿ ਪੁਲਿਸ ਹਿਰਾਸਤ ਦੌਰਾਨ ਜਸਪਾਲ ਨੇ ਖੁਦ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਜਸਪਾਲ ਦੀ ਲਾਸ਼ ਨੂੰ ਇੰਸਪੈਕਟਰ ਵੱਲੋਂ ਖੁਰਦ ਬੁਰਦ ਕਰ ਦਿੱਤਾ ਗਿਆ ਸੀ। ਲਾਸ਼ ਨੂੰ ਖੁਰਦ ਬੁਰਦ ਕਰ ਲੈਣ ਤੋਂ ਬਾਅਦ ਇੰਸਪੈਕਟਰ ਨੇ ਵੀ ਖੁਦਕੁਸ਼ੀ ਕਰ ਲਈ ਸੀ।

Leave a Reply

Your email address will not be published. Required fields are marked *