66 ਘੰਟਿਆਂ ਤੋਂ ਲਗਾਤਾਰ ਚੱਲ ਰਹੇ ਰੈਸਕਿਊ ਆਪਰੇਸ਼ਨ ਤੋਂ ਬਾਅਦ ਵੀ ਫ਼ਤਹਿਵੀਰ ਤਕ ਪਹੁੰਚ ਨਹੀਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਫਤਿਹਵੀਰ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਦਸ ਦਈਏ ਕਿ ਹੁਣ ਤੱਕ ਕਰੀਬ 66 ਘੰਟੇ ਹੋਏ ਗਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਫਤਿਹਵੀਰ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਦਸ ਦਈਏ ਕਿ ਹੁਣ ਤੱਕ ਕਰੀਬ 66 ਘੰਟੇ ਹੋਏ ਗਏ ਹਨ ਪਰ ਪ੍ਰਸ਼ਾਸਨ ਦੇ ਹੱਥ ਅਜੇ ਵੀ ਖਾਲੀ ਹਨ। ਦੱਸਣਯੋਗ ਗੱਲ ਹੈ ਕਿ ਸਥਾਨਕ ਲੋਕਾਂ ਤੇ ਪ੍ਰਸਾਸਨ ਵੱਲੋਂ ਰੈਸਕਿਊ ਆਪਰੇਸ਼ਨ ਲਗਾਤਾਰ ਜਾਰੀ ਹੈ।

fatehveer fatehveer 150 ਫੁੱਟ ਡੁੱਘੇ ਬੋਰਵੈੱਲ ਚ ਡਿੱਗੇ ਫਤਿਹਵੀਰ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਨੂੰ ਸਿਲੰਡਰ ਦੇ ਰਾਹੀ ਆਕਸੀਜਨ ਪਹੁੰਚਾਇਆ ਜਾ ਰਿਹਾ ਹੈ।

fatehveer

ਇਸ ਤੋਂ ਇਲਾਵਾ ਮੌਕੇ ਤੇ ਡਾਕਟਰਾਂ ਦੀ ਟੀਮ ਵੀ ਮੌਜੂਦ ਹੈ। ਜਿਕਰ-ਏ-ਖਾਸ ਹੈ ਕਿ 2 ਸਾਲਾ ਮਾਸੂਮ ਖੇਡਦੇ ਹੋਏ ਬੋਰਵੈੱਲ ਚ ਡਿੱਗ ਜਾਂਦਾ ਹੈ। ਜਿਸ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਤਿਹਵੀਰ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਹੈ।

Leave a Reply

Your email address will not be published. Required fields are marked *