ਕੈਪਟਨ ਨੇ ਸਿੱਧੂ ਨੂੰ ਦਿੱਤਾ ਇਕ ਹੋਰ ਵੱਡਾ ਝਟਕਾ, 8 ਰਿਵਿਊ ਕਮੇਟੀਆਂ ‘ਚੋ ਸਿੱਧੂ ਨੂੰ ਕੀਤਾ ਆਉਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ 8 ਰਿਵਿਊ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਚ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਵੀ ਕਮੇਟੀ ਚ ਸ਼ਾਮਲ ਨਹੀਂ ਕੀਤਾ।

Captain and sidhu

ਜਿਸ ਕਾਰਨ ਸਿੱਧੂ ਨੂੰ ਕੈਪਟਨ ਵੱਲੋਂ ਇਕ ਹੋਰ ਝਟਕਾ ਦਿੱਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਪੰਜਾਬ ਕੈਬਨਿਟ ਮੀਟਿੰਗ ਚ ਸ਼ਾਮਲ ਨਹੀਂ ਹੋਏ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਕੈਪਟਨ ਸਿੱਧੂ ਦੇ ਖਿਲਾਫ ਕੋਈ ਸਖਤ ਕਦਮ ਚੁੱਕਿਆ ਜਾ ਸਕਦਾ ਹੈ। ਇਸ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਤੋਂ ਦੋਵੇ ਮਹਿਕਮੇ ਖੋਹ ਲਏ ਤੇ ਉਹਨਾਂ ਨੂੰ ਬਿਜਲੀ ਦਾ ਵਿਭਾਗ ਦੇ ਦਿੱਤਾ। ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਿੱਧੂ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ ਚੱਲ ਰਹੇ ਹਨ। ਜਿਸ ਦੇ ਚੱਲਦੇ ਉਹਨਾਂ ਨੇ ਹਾਈਕਮਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ।

Leave a Reply

Your email address will not be published. Required fields are marked *