ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਇੰਡਸਟਰੀ ਦੇ ਮਸ਼ਹੁਰ ਗਾਇਕ ਤੇ ਗੀਤਕਾਰ ਕਰਨ ਔਜਲਾ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗਾਇਕ ਕਰਨ ਔਜਲਾ ਤੇ ਬੁੱਢਾ ਗੈਂਗ ਵੱਲੋਂ ਹਮਲਾ ਕੀਤਾ ਗਿਆ ਹੈ। ਨਾਲ ਹੀ ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਰੇਹਾਨ ਦੀ ਕੰਪਨੀ ਨੂੰ ਰਿਕਾਰਜ਼ ਨੂੰ ਦੇਰ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸੀ।
ਉਹਨਾਂ ਨੂੰ 16 ਮਾਰਚ ਤੋਂ ਹੀ 20 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਦੀ ਮਦਦ ਲੈਣ ਦੀ ਕੋਸ਼ਿਸ਼ ਕੀਤੀ ਗਈ।
ਇਸ ਤੋਂ ਬਾਅਦ ਗੈਂਗਸਟਰ ਨੇ ਕਰਨ ਔਜਲਾ ਨੂੰ ਕਾਲ ਕਰਕੇ ਕਿਹਾ ਕਿ ਉਹ ਚਾਹੇ ਭਾਰਤ ਰਹੇ ਜਾਂ ਫਿਰ ਕੈਨੇਡਾ ਨੂੰ ਹੁਣ ਕੋਈ ਵੀ ਬਚਾ ਨਹੀਂ ਸਕੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਅੱਗੇ ਸ਼ਿਕਾਇਤ ਕੀਤੀ ਗਈ ਤਾਂ ਫਿਰੌਤੀ ਦੀ ਰਕਮ ਹੋਰ ਵਧਾ ਦਿੱਤੀ ਜਾਵੇਗੀ।

